ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਗਵਰਨਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ
ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)- ਉੱਤਰਾਖ਼ੰਡ ਦੇ ਗਵਰਨਰ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਦਰਸ਼ਨ ਕਰਨ ਉਪਰੰਤ ਗੱਲਬਾਤ ਕਰਦਿਆਂ ਲੈਫ਼ਟੀਨੈਂਟ ਜਨਰਲ ਰਿਟਾਇਰਡ ਗੁਰਮੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਲਾਲ ਉਸਮਾ ਦੇ ਜੰਮਪਲ ਹੋਣ ਕਾਰਨ ਉਨ੍ਹਾਂ ਦਾ ਅੰਮ੍ਰਿਤਸਰ ਦੀ ਧਰਤੀ ਨਾਲ ਗਹਿਰਾ ਰਿਸ਼ਤਾ ਹੈ। ਉਹਨਾਂ ਦੱਸਿਆ ਕਿ ਜਦੋਂ ਉਹ ਸੈਕੰਡ ਲੈਫ਼ਟੀਨੈਂਟ ਬਣੇ ਸਨ, ਉਦੋਂ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਉੱਤਰਾਖ਼ੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰੋਜੈਕਟ ਦਾ ਕੰਟਰੈਕਟ ਹੋ ਚੁੱਕਾ ਹੈ ਅਤੇ ਜਲਦੀ ਹੀ ਇਸ ਪ੍ਰੋਜੈਕਟ ’ਤੇ ਕੰਮ ਸ਼ੁਰੂ ਜਾਵੇਗਾ, ਜਿਸ ਨਾਲ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫ਼ੀ ਆਸਾਨੀ ਹੋਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੈਫ਼ਟੀਨੈਂਟ ਜਨਰਲ ਰਿਟਾਇਰਡ ਗੁਰਮੀਤ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਦੇ ਜੰਮਪਲ ਸਰਦਾਰ ਗੁਰਮੀਤ ਸਿੰਘ ਅੱਜ ਦੇਸ਼ ਦੇ ਉੱਚ ਅਹੁਦੇ ’ਤੇ ਸੇਵਾ ਨਿਭਾਅ ਰਹੇ ਹਨ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਵੀ ਹਾਜ਼ਰ ਸਨ।
;
;
;
;
;
;
;
;