ਅੰਮ੍ਰਿਤਸਰ ’ਚ 60 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ
ਅੰਮ੍ਰਿਤਸਰ, 18 ਅਪ੍ਰੈਲ (ਰੇਸ਼ਮ ਸਿੰਘ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਅੱਜ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ, ਜੋ ਵਜ਼ਨੀ 60 ਕਿਲੋਗ੍ਰਾਮ ਦੇ ਕਰੀਬ ਹੈ ਅਤੇ ਇਸ ਦੀ ਕੀਮਤ ਕੌਮਾਂਤਰੀ ਮੰਡੀ ਵਿਚ ਅਰਬਾਂ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਗ੍ਰਿਫ਼ਤਾਰ ਕੀਤੇ ਤਸਕਰਾਂ ਨੂੰ ਅੱਜ ਦੁਪਹਿਰ ਬਾਅਦ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
;
;
;
;
;
;
;
;