JALANDHAR WEATHER

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਜੰਡਿਆਲਾ ਗੁਰੂ ਦੇ ਵਿਰਾਸਤੀ ਬਾਜ਼ਾਰ ਠਠਿਆਰਾਂ ਦਾ ਦੌਰਾ

ਜੰਡਿਆਲਾ ਗੁਰੂ (ਅੰਮ੍ਰਿਤਸਰ), 18 ਅਪ੍ਰੈਲ ( ਪ੍ਰਮਿੰਦਰ ਸਿੰਘ ਜੋਸਨ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਾਮ ਜੰਡਿਆਲਾ ਗੁਰੂ ਵਿਖੇ ਪੁੱਜੇ ਜਿੱਥੇ ਉਹ ਆਦਿ ਨਾਥ ਜੈਨ ਮੰਦਰ ਵਿਖੇ ਨਤਮਸਤਕ ਹੋਏ। ਉਪਰੰਤ ਉਨ੍ਹਾਂ ਵਲੋਂ ਜੰਡਿਆਲਾ ਗੁਰੂ ਵਿਖੇ ਵਿਰਾਸਤੀ ਠਠਿਆਰਾਂ ਬਾਜ਼ਾਰ ਦਾ ਦੌਰਾ ਕੀਤਾ ਗਿਆ, ਜੋ ਕਿ ਕਾਂਸੇ ਦੇ ਰਵਾਇਤੀ ਬਰਤਨ ਬਣਾਉਣ ਲਈ ਪ੍ਰਸਿੱਧ ਹੈ।
ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਠਠਿਆਰਾਂ ਬਾਜ਼ਾਰ ਜੰਡਿਆਲਾ ਗੁਰੂ ਵਿਖੇ ਕੰਮ ਕਰ ਰਹੇ ਕਾਰੀਗਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਕਲਾ, ਮਿਹਨਤ ਅਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਰਵਾਇਤੀ ਕਲਾਵਾਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਉਭਾਰਨ ਦੀ ਲੋੜ ਹੈ, ਜਿਸ ਨਾਲ ਕਾਰੀਗਰਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੀ ਸੰਸਕ੍ਰਿਤਿਕ ਪਛਾਣ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ (ਅੰਮ੍ਰਿਤਸਰ) ਦਾ ਠਠਿਆਰਾ ਬਾਜ਼ਾਰ ਪੰਜਾਬ ਦੀ ਇਕ ਇਤਿਹਾਸਕ ਅਤੇ ਵਿਰਾਸਤੀ ਥਾਂ ਹੈ, ਜੋ ਆਪਣੇ ਹੱਥੀਂ ਬਣੇ ਤਾਂਬੇ ਅਤੇ ਪਿੱਤਲ ਦੇ ਬਰਤਨਾਂ ਲਈ ਪੂਰੀ ਦੁਨੀਆ ਵਿਚ ਮਸ਼ਹੂਰ ਹੈ। ਉਨ੍ਹਾਂ ਕਿਹਾ ਕਿ ਇਹ ਠਠਿਆਰਾ ਬਜ਼ਾਰ ਸੈਂਕੜੇ ਸਾਲਾਂ ਤੋਂ ਤਾਂਬੇ, ਪਿੱਤਲ ਅਤੇ ਕਾਂਸੇ ਦੇ ਰਵਾਇਤੀ ਬਰਤਨ ਬਣਾਉਣ ਦਾ ਕੇਂਦਰ ਰਿਹਾ ਹੈ ਅਤੇ ਇਥੋਂ ਦੇ ਕਾਰੀਗਰ ਹੱਥਾਂ ਨਾਲ ਬਰਤਨਾਂ ੱਤੇ ਨੱਕਾਸ਼ੀ ਅਤੇ ਘੜਾਈ ਦਾ ਕੰਮ ਕਰਦੇ ਹਨ, ਜੋ ਕਿ ਇਕ ਦੁਰਲੱਭ ਕਲਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ