ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਥਾਣਾ ਲੋਪੋਕੇ ਦਾ ਘਿਰਾਓ
ਚੋਗਾਵਾਂ (ਅੰਮ੍ਰਿਤਸਰ) 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ) - ਬੀਤੇ ਦਿਨੀਂ ਪਿੰਡ ਭੁੱਲਰ ਵਿਖੇ ਇਕ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਚੋਗਾਵਾਂ ਦੇ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਕਲਾਂ, ਬਲਾਕ ਹਰਸ਼ਾ ਛੀਨਾ ਦੇ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ, ਡਾ। ਪਰਮਿੰਦਰ ਸਿੰਘ ਬਲਾਕ ਪ੍ਰਧਾਨ ਅਟਾਰੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਗਟ ਸਿੰਘ ਧਰਮਕੋਟ ਤੇ ਬਾਬਾ ਰਾਜਨ ਸਿੰਘ ਮੋੜੇ ਕਲਾਂ ਨੇ ਕਿਹਾ ਕਿ 6 ਦਿਨ ਪਹਿਲਾਂ ਪਿੰਡ ਸੌੜੀਆਂ ਦਾ ਮਨਜੀਤ ਸਿੰਘ ਜੋ ਪਿੰਡ ਭੁੱਲਰ ਵਿਖੇ ਇਕ ਦੁਕਾਨ ਤੇ ਗਿਆ ਸੀ। ਇਸੇ ਦੌਰਾਨ ਗੁਰਸਾਹਿਬ ਸਿੰਘ, ਰਣਧੀਰ ਸਿੰਘ, ਜਗਬੀਰ ਸਿੰਘ, ਹਰਪਾਲ ਸਿੰਘ ਤੇ ਹੋਰਨਾਂ ਨੇ ਹਮਲਾ ਕਰਕੇ ਗੋਲੀਆਂ ਮਾਰ ਕੇ ਮਨਜੀਤ ਸਿੰਘ ਦਾ ਕਤਲ ਕਰ ਦਿੱਤਾ , ਪਰ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਦੋਸ਼ੀ ਪੀੜਤ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ। ਉਕਤ ਆਗੂਆਂ ਨੇ ਇਕ ਸੁਰ ਵਿੱਚ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਥਾਣਾ ਲੋਪੋਕੇ ਦਾ ਘਿਰਾਓ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਥਾਣਾ ਲੋਪੋਕੇ ਦੇ ਮੁਖੀ ਜਗਦੀਪ ਸਿੰਘ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਬਾਕੀ ਦੋਸ਼ੀ ਜਲਦ ਗ੍ਰਿਫਤਾਰ ਕਰ ਲਏ ਜਾਣਗੇ।
;
;
;
;
;
;
;
;