ਅਸੀਂ ਭਾਜਪਾ ਨੂੰ ਦਵਾਂਗੇ ਢੁੱਕਵਾਂ ਜਵਾਬ- ਹਰਪਾਲ ਸਿੰਘ ਚੀਮਾ
ਚੰਡੀਗੜ, 25 ਅਪ੍ਰੈਲ- ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਘਵ ਚੱਢਾ ਅਤੇ ਹੋਰ ਸੰਸਦ ਮੈਂਬਰਾਂ ਦੇ 'ਆਪ' ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸੰਸਦ ਮੈਂਬਰਾ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਭਾਜਪਾ ਨੇ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨਾਲ ਛੇੜਛਾੜ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰ ‘ਆਪ' ਸੰਵਿਧਾਨ ਨੂੰ ਬਚਾਉਣ ਲਈ ਲੜੇਗੀ । ਆਪ' ਛੱਡਣ ਵਾਲਿਆਂ ਨੇ ਪੰਜਾਬ ਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ । ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਹਰਪਾਲ ਚੀਮਾ ਨੇ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਭਾਜਪਾ ਤੋਂ ਨਹੀਂ ਡਰਦੇ। ਅਸੀਂ ਬਹਾਦਰੀ ਨਾਲ ਲੜਾਂਗੇ ਅਤੇ ਉਨ੍ਹਾਂ ਨੂੰ ਢੁੱਕਵਾਂ ਜਵਾਬ ਦੇਵਾਂਗੇ ।
;
;
;
;
;
;
;
;