JALANDHAR WEATHER

ਭਿੰਡੀ ਸੈਦਾਂ ਪੁਲਿਸ ਥਾਣੇ ਦੇ ਐਸ.ਐਚ.ਓ ਤੇ ਐਨ.ਡੀ.ਪੀ.ਐਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ

ਅਜਨਾਲਾ, 27 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਗਰਨੇਡ ਧਮਾਕੇ ਕਾਰਨ ਚਰਚਾ ਵਿੱਚ ਆਏ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਦੇ ਐਸ.ਐੱਚ.ਓ ਤੇ ਇੱਕ ਹੋਰ ਕਰਮਚਾਰੀ ਖਿਲਾਫ ਐਨ.ਡੀ.ਪੀ.ਐਸ ਮਾਮਲੇ ਸੰਬੰਧੀ ਕਾਰਵਾਈ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਭਾਵੇਂ ਕਿ ਡੀ.ਆਈ.ਜੀ ਬਾਰਡਰ ਰੇਂਜ, ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਅਤੇ ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐਸ.ਪੀ ਵੱਲੋਂ ਇਸ ਮਾਮਲੇ ਬਾਰੇ ਚੁੱਪੀ ਧਾਰੀ ਹੋਈ ਹੈ।

ਪਰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭਿੰਡੀ ਸੈਦਾਂ ਵਿਖੇ ਤਾਇਨਾਤ ਐਸ.ਐਚ.ਓ ਅਤੇ ਇਕ ਹੋਰ ਕਰਮਚਾਰੀ ਖਿਲਾਫ ਮੁਕਦਮਾ ਵੀ ਦਰਜ ਕੀਤਾ ਗਿਆ ਹੈ। ਐਸ.ਐਚ.ਓ ਨੂੰ ਗ੍ਰਿਫਤਾਰ ਕਰਨ ਦੀ ਵੀ ਖਬਰ ਹੈ ਤੇ ਥੋੜੇ ਸਮੇਂ ਤੱਕ ਉਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਵੀ ਪੇਸ਼ ਕੀਤਾ ਜਾ ਸਕਦਾ ਹੈ। ਇਹ ਮਾਮਲਾ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ